ਸ਼੍ਰੋਮਣੀ ਅਕਾਲੀ ਦਲ ‘ਚ ਇਸ ਸਾਬਕਾ ਮੰਤਰੀ ਦੀ ਐਂਟਰੀ ਤੋਂ ਕਾਂਗਰਸ ਨੂੰ ਹੋ ਸਕਦਾ ਵੱਡਾ ਨੁਕਸਾਨ
ਪੰਜਾਬੀ ਡੈਸਕ:– ਪੰਜਾਬ ਦੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਦੀ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਨੇ ਰਾਜ ਭਰ ਵਿਚ ਤੇਜ਼ੀ ਲਿਆ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਉਨ੍ਹਾਂ ਦੀ ਤਸਵੀਰ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ, ਸੇਖੜੀ ਦਾ ਅਕਾਲੀ ਦਲ ‘ਚ ਸ਼ਾਮਲ ਹੋਣਾ ਨਿਸ਼ਚਤ ਹੈ। ਸੇਖੜੀ ਲੰਬੇ ਸਮੇਂ ਤੋਂ ਆਪਣੀ ਕਾਂਗਰਸ ਪਾਰਟੀ ਤੋਂ ਨਾਰਾਜ਼ ਸਨ ਅਤੇ ਉਨ੍ਹਾਂ ਨੇ ਆਪਣੇ ਹਲਕੇ ਵਿੱਚ ਇੱਕ ਕਾਂਗਰਸੀ ਮੰਤਰੀ ਦੀ ਦਖਲਅੰਦਾਜ਼ੀ ਨੂੰ ਪਸੰਦ ਨਾ ਕਰਦਿਆਂ ਆਪਣੀ ਪਾਰਟੀ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਸੀ।

ਹਾਲਾਂਕਿ ਕੁਝ ਦਿਨ ਪਹਿਲਾਂ ਹੀ ਕਾਂਗਰਸ ਹਾਈ ਕਮਾਂਡ ਨੇ ਸੇਖੜੀ ਤੋਂ ਕਈ ਸੁਝਾਅ ਮੰਗੇ ਸਨ, ਪਰ ਅਜਿਹਾ ਲਗਦਾ ਹੈ ਕਿ, ਹਾਈ ਕਮਾਂਡ ਸੇਖੜੀ ਨੂੰ ਮਨਾਉਣ ‘ਚ ਪੂਰੀ ਤਰ੍ਹਾਂ ਫਲਾਪ ਸਾਬਤ ਹੋਈ ਹੈ, ਜਿਸ ਕਾਰਨ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ, ਅਸ਼ਵਨੀ ਸੇਖੜੀ ਜਲਦੀ ਹੀ ਕਾਂਗਰਸ ਪਾਰਟੀ ਛੱਡ ਦੇਣਗੇ ਅਤੇ ਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ। ਜਦੋਂ ਇਸ ਸੰਬੰਧੀ ਅਸ਼ਵਨੀ ਸੇਖੜੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਾ ਫੋਨ ਸਵਿੱਚ ਆਫ ਹੋ ਗਿਆ ਸੀ।