HomePunjabi NewsLiberal Breakingਵਿਦੇਸ਼ ਦੀ ਜੇਲ੍ਹ ਵਿੱਚ ਬੰਦ ਨੌਜਵਾਨ ਦੀ ਰਿਹਾਈ ਲਈ ਸੰਤ ਬਲਬੀਰ ਸਿੰਘ...

ਵਿਦੇਸ਼ ਦੀ ਜੇਲ੍ਹ ਵਿੱਚ ਬੰਦ ਨੌਜਵਾਨ ਦੀ ਰਿਹਾਈ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਕੋਲ ਪਹੁੰਚਿਆ ਪਰਿਵਾਰ

ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਇੱਕ ਨੌਜਵਾਨ ਦੇ ਪਰਿਵਾਰ ਨੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਕੇ ਪਿਛਲੇ ਇੱਕ ਮਹੀਨੇ ਤੋਂ ਅਰਮੇਨੀਆ ਦੀ ਜੇਲ੍ਹ ਵਿੱਚ ਬੰਦ ਆਪਣੇ ਪੁੱਤਰ ਦੀ ਸੁਰੱਖਿਅਤ ਵਾਪਸੀ ਦੀ ਮੰਗ ਕੀਤੀ ਹੈ। ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੇ ਨੌਜਵਾਨ ਦੇ ਮਾਪਿਆਂ ਨੇ ਦੱਸਿਆ ਕਿ ਉਹ ਪਿਛਲੇ ਇੱਕ ਮਹੀਨੇ ਤੋਂ ਆਪਣੇ ਪੁੱਤਰ ਲਈ ਹਰ ਪਲ ਮਰ ਰਹੇ ਹਨ।

ਉਸਨੇ ਇਹ ਵੀ ਕਿਹਾ ਕਿ ਏਜੰਟ ਨੇ ਉਸਦੇ ਪੁੱਤਰ ਮਨੀਸ਼ ਅਰੋੜਾ ਨੂੰ ਜਾਰਜੀਆ ਬਾਰਡਰ ‘ਤੇ ਛੱਡ ਦਿੱਤਾ। ਜਿੱਥੇ ਉਸ ਨੂੰ ਪੁਲਿਸ ਨੇ ਕਾਬੂ ਕਰ ਲਿਆ। ਪਰਿਵਾਰ ਅਨੁਸਾਰ ਏਜੰਟ ਵੱਲੋਂ ਉਨ੍ਹਾਂ ਦੇ ਲੜਕੇ ਅਤੇ ਉਸ ਦੇ ਇੱਕ ਸਾਥੀ ਨੂੰ ਯੂਰਪ ਭੇਜਿਆ ਜਾਣਾ ਸੀ। ਮਨੀਸ਼ ਦੇ ਪਿਤਾ ਨੇ ਦੱਸਿਆ ਕਿ ਇਸ ਬੁਢਾਪੇ ਵਿੱਚ ਮਨੀਸ਼ ਹੀ ਉਨ੍ਹਾਂ ਦਾ ਇੱਕੋ-ਇੱਕ ਸਹਾਰਾ ਸੀ ਅਤੇ ਇਸ ਤਰ੍ਹਾਂ ਅਚਾਨਕ ਫੜੇ ਜਾਣ ਦਾ ਉਨ੍ਹਾਂ ਦੀ ਬਜ਼ੁਰਗ ਮਾਂ ‘ਤੇ ਡੂੰਘਾ ਅਸਰ ਪਿਆ ਹੈ।

ਉਸ ਦੇ ਪਿਤਾ ਨੇ ਕਿਹਾ ਕਿ ਉਸ ਦਾ ਜੂਨ ਤੋਂ ਮਨੀਸ਼ ਨਾਲ ਕੋਈ ਸੰਪਰਕ ਨਹੀਂ ਹੋਇਆ ਹੈ ਅਤੇ ਇਹ ਵੀ ਨਹੀਂ ਪਤਾ ਕਿ ਉਸ ਦੇ ਪੁੱਤਰ ਨੂੰ ਕਿੱਥੇ ਰੱਖਿਆ ਗਿਆ ਹੈ। ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਇਨ੍ਹਾਂ ਨੌਜਵਾਨਾਂ ਦਾ ਮਾਮਲਾ ਵਿਦੇਸ਼ ਮੰਤਰਾਲੇ ਕੋਲ ਉਠਾਉਣਗੇ।

RELATED ARTICLES

Most Popular

Recent Comments