More
    HomePunjabi Newsਜੰਮੂ ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਦਾ ਪਹਿਲਾ ਪੜਾਅ ਭਲਕੇ 18 ਸਤੰਬਰ...

    ਜੰਮੂ ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਦਾ ਪਹਿਲਾ ਪੜਾਅ ਭਲਕੇ 18 ਸਤੰਬਰ ਨੂੰ

    ਪਹਿਲੇ ਪੜਾਅ ਦੌਰਾਨ ਜੰਮੂ ਕਮਸ਼ੀਰ ’ਚ 24 ਸੀਟਾਂ ’ਤੇ ਹੋਏਗੀ ਵੋਟਿੰਗ

    ਜੰਮੂ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਦਾ ਪਹਿਲਾ ਪੜਾਅ ਭਲਕੇ 18 ਸਤੰਬਰ ਤੋਂ ਸ਼ੁਰੂ ਹੋ ਜਾਵੇਗਾ ਅਤੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ ’ਤੇ ਵੋਟਾਂ ਪੈਣੀਆਂ ਹਨ। ਇਨ੍ਹਾਂ 24 ਸੀਟਾਂ ’ਤੇ 219 ਉਮੀਦਵਾਰ ਚੋਣ ਮੈਦਾਨ ਵਿਚ ਹਨ ਅਤੇ 23 ਲੱਖ 27 ਹਜ਼ਾਰ ਵੋਟਰ ਹਨ, ਜਿਨ੍ਹਾਂ ਨੇ ਆਪਣੀ ਵੋਟ ਦਾ ਇਸਤੇਮਾਲ ਕਰਨਾ ਹੈ।

    ਪਹਿਲੇ ਪੜਾਅ ਦੀਆਂ 24 ਸੀਟਾਂ ਵਿਚੋਂ 8 ਸੀਟਾਂ ਜੰਮੂ ਡਿਵੀਜ਼ਨ ਅਤੇ 16 ਸੀਟਾਂ ਕਸ਼ਮੀਰ ਘਾਟੀ ਵਿਚ ਹਨ। ਸਭ ਤੋਂ ਜ਼ਿਆਦਾ 7 ਸੀਟਾਂ ਅਨੰਤਨਾਗ ਅਤੇ ਸਭ ਤੋਂ ਘੱਟ 2-2 ਸੀਟਾਂ ਸ਼ੋਪੀਆ ਅਤੇ ਰਾਮਬਨ ਜ਼ਿਲ੍ਹੇ ਦੀਆਂ ਹਨ। ਜੰਮੂ ਕਸ਼ਮੀਰ ਦੀਆਂ 24 ਵਿਧਾਨ ਸਭਾ ਸੀਟਾਂ ’ਤੇ 219 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਵਿਚੋਂ 110 ਉਮੀਦਵਾਰ ਕਰੋੜਪਤੀ ਹਨ ਅਤੇ 36 ਉਮੀਦਵਾਰਾਂ ਖਿਲਾਫ ਕ੍ਰਿਮੀਨਲ ਕੇਸ ਦਰਜ ਹਨ।

    RELATED ARTICLES

    Most Popular

    Recent Comments