More
    HomePunjabi News18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਹੋਵੇਗਾ ਸ਼ੁਰੂ

    18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਹੋਵੇਗਾ ਸ਼ੁਰੂ

    ਲੋਕ ਸਭਾ ਦੇ ਸਪੀਕਰ ਦੀ ਚੋਣ ਸਮੇਤ ਨਵੇਂ ਸੰਸਦ ਮੈਂਬਰਾਂ ਨੂੰ ਚੁਕਾਈ ਜਾਵੇਗੀ ਸਹੁੰ

    ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਚੁਣੀ ਗਈ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸੈਸ਼ਨ ਦੇ ਪਹਿਲੇ ਤਿੰਨ ਦਿਨਾਂ ਦੌਰਾਨ ਨਵੇਂ ਚੁਣੇ ਗਏ ਸੰਸਦ ਮੈਂਬਰ ਸਹੁੰ ਚੁਕਾਈ ਜਾਵੇਗੀ ਅਤੇ ਲੋਕ ਸਭਾ ਦੇ ਸਪੀਕਰ ਦੀ ਚੋਣ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਸੰਸਦੀ ਕਾਰਜ ਮੰਤਰੀ ਕਿਰਨ ਰਿਜਿਜੂ ਵੱਲੋਂ ਦਿੱਤੀ ਗਈ ਅਤੇ ਉਨ੍ਹਾਂ ਦੱਸਿਆ ਕਿ 24 ਜੂਨ ਨੂੰ ਸ਼ੁਰੂ ਹੋਣ ਵਾਲਾ ਸੈਸ਼ਨ 3 ਜੁਲਾਈ ਨੂੰ ਸੰਪੰਨ ਹੋਵੇਗਾ।

    ਰਾਸ਼ਟਰਪਤੀ ਦਰੋਪਦੀ ਮੁਰਮੂ 27 ਜੂਨ ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ ਅਤੇ ਅਗਲੇ 5 ਸਾਲ ਲਈ ਨਵੀਂ ਸਰਕਾਰ ਦੇ ਕੰਮਕਾਜ ਦੀ ਰੂਪਰੇਖਾ ਪੇਸ਼ ਕਰਨਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਮੰਤਰੀ ਪਰਿਸ਼ਦ ਦੇ ਮੈਂਬਰਾਂ ਨਾਲ ਜਾਣ ਪਹਿਚਾਣ ਕਰਵਾਉਣਗੇ ਅਤੇ ਪ੍ਰਧਾਨ ਮੰਤਰੀ ਸੰਸਦ ਦੇ ਦੋਹਾਂ ਸਦਨਾਂ ’ਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ਦਾ ਜਵਾਬ ਦੇਣਗੇ। ਜਦਕਿ ਵਿਰੋਧੀ ਧਿਰ ਵੱਲੋਂ ਐਨਡੀਏ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ’ਤੇ ਘੇਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

    RELATED ARTICLES

    Most Popular

    Recent Comments