ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਦੇਰ ਰਾਤ ਸੈਕਟਰ 8 ਦੇ ਕਮਿਊਨਿਟੀ ਸੈਂਟਰ ਦੇ ਬਾਹਰ ਪਿਸਤੌਲ ਤਾਣ ਰਿਹਾ ਸੀ। ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ ਤਾਂ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕਰਨ ਤੋਂ ਬਾਅਦ ਪੁਲਸ ਨੇ ਵਿਧਾਇਕ ਦੀ ਪਛਾਣ ਕੀਤੀ। ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
RELATED ARTICLES