ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਮਾਮਲੇ ਵਿੱਚ ਸਨਰਜੀਵਨ ਇਨਫਰਾਸਟਰੱਕਚਰ ਐਂਡ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ ਦੇ ਭਗੌੜੇ ਡਾਇਰੈਕਟਰ ਪ੍ਰਸ਼ਾਂਤ ਮਾਂਜਰੇਕਰ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਮੁਤਾਬਕ ਉਹ ਮੁੰਬਈ ਤੋਂ ਦੁਬਈ ਭੱਜਣ ਦੀ ਤਿਆਰੀ ਕਰ ਰਿਹਾ ਸੀ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਪਿੰਡ ਘੋਲੂਮਾਜਰਾ ਤਹਿਸੀਲ ਡੇਰਾਬੱਸੀ ਜਿਲਾ ਐਸ.ਏ.ਐਸ.ਨਗਰ ਵਿਖੇ ਪੀ.ਏ.ਸੀ.ਐਲ ਦੀਆਂ ਜਾਇਦਾਦਾਂ ਦੀ ਗੈਰ-ਕਾਨੂੰਨੀ ਵਿਕਰੀ ਕਰਨ ਦੇ ਸਬੰਧ ਵਿੱਚ ਥਾਣਾ ਸਦਰ ਸਿਟੀ ਜ਼ੀਰਾ ਜਿਲਾ ਫ਼ਿਰੋਜ਼ਪੁਰ ਵਿਖੇ ਦਰਜ ਕਰਵਾਈ ਗਈ ਐਫ.ਆਈ.ਆਰ. ਵਿੱਚ ਭਗੌੜਾ ਸੀ।
ਮੁਲਜ਼ਮਾਂ ਨੂੰ ਪਤਾ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪਿੰਡ ਘੋਲੂਮਾਜਰਾ ਅਤੇ ਹੋਰ ਥਾਵਾਂ ’ਤੇ ਪੀ.ਏ.ਸੀ.ਐਲ ਕੰਪਨੀ ਦੀ ਕਿਸੇ ਵੀ ਜਾਇਦਾਦ ਨੂੰ ਵੇਚਣ ’ਤੇ ਪਾਬੰਦੀ ਲਾ ਦਿੱਤੀ ਹੈ।