More
    HomePunjabi Newsਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬੰਦ ਹੋਣਗੇ

    ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬੰਦ ਹੋਣਗੇ

    25 ਮਈ ਨੂੰ ਸ਼ੁਰੂ ਹੋਈ ਸੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਲਾਨਾ ਯਾਤਰਾ

    ਅੰਮਿ੍ਤਸਰ/ਬਿਊਰੋ ਨਿਊਜ਼ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬੰਦ ਹੋ ਰਹੇ ਹਨ। ਇਸ ਤੋਂ ਪਹਿਲਾ ਭਲਕੇ 9 ਅਕਤੂਬਰ ਦਿਨ ਬੁੱਧਵਾਰ ਨੂੰ ਉਤਰਾਖੰਡ ਦੇ ਰਾਜਪਾਲ ਲੈਫ਼ਟੀਨੈਂਟ ਜਰਨਲ ਗੁਰਮੀਤ ਸਿੰਘ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚ ਰਹੇ ਹਨ।

    ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸਮਾਪਤੀ ਸਮਾਗਮ ਵਿਚ ਸ਼ਾਮਿਲ ਹੋਣ ਲਈ ਸੰਗਤ ਵੱਡੇ ਪੱਧਰ ’ਤੇ ਸ਼ਾਮਿਲ ਹੋਵੇਗੀ। ਇਸ ਦੌਰਾਨ ਨਗਰ ਕੀਰਤਨ ਵੀ ਸਜਾਇਆ ਜਾਵੇਗਾ ਅਤੇ ਗੁਰਮਤਿ ਸਮਾਗਮ ਹੋਵੇਗਾ, ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਇਹ ਸਲਾਨਾ ਯਾਤਰਾ ਲੰਘੀ 25 ਮਈ ਨੂੰ ਸ਼ੁਰੂ ਹੋਈ ਸੀ।

    RELATED ARTICLES

    Most Popular

    Recent Comments