ਪੰਜਾਬ ਫਾਇਰ ਡਿਪਾਰਟਮੈਂਟ ਵਿੱਚ ਔਰਤਾਂ ਦੀ ਭਰਤੀ ਨੂੰ ਲੈ ਕੇ ਸਰਕਾਰ ਨਿਯਮਾਂ ਵਿੱਚ ਬਦਲਾਅ ਕਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਨੇ ਇਸ ਸਬੰਧੀ ਐਡਵੋਕੇਟ ਜਨਰਲ ਤੋਂ ਕਾਨੂੰਨੀ ਰਾਏ ਮੰਗੀ ਹੈ, ਤਾਂ ਜੋ ਪਹਿਲਾਂ ਤੋਂ ਮੌਜੂਦ ਨਿਯਮਾਂ ਨੂੰ ਸੋਧਿਆ ਜਾ ਸਕੇ। ਸਰਕਾਰ ਨਿਯਮਾਂ ਵਿੱਚ ਸੋਧ ਕਰਕੇ ਆਉਣ ਵਾਲੇ ਹਫ਼ਤੇ ਵਿੱਚ ਨੋਟੀਫਿਕੇਸ਼ਨ ਜਾਰੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕਿਉਂਕਿ ਸੀਐਮ ਭਗਵੰਤ ਮਾਨ ਨੇ ਖੁਦ ਜਨਤਕ ਮੰਚ ਤੋਂ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਇਨ੍ਹਾਂ ਨਿਯਮਾਂ ਨੂੰ ਪਹਿਲ ਦੇ ਆਧਾਰ ‘ਤੇ ਬਦਲਿਆ ਜਾਵੇਗਾ।
ਪੰਜਾਬ ਫਾਇਰ ਡਿਪਾਰਟਮੈਂਟ ਵਿੱਚ ਔਰਤਾਂ ਦੀ ਭਰਤੀ ਨੂੰ ਲੈ ਕੇ ਸਰਕਾਰ ਲੈਣ ਜਾ ਰਹੀ ਵੱਡਾ ਫੈਂਸਲਾ
RELATED ARTICLES