2 ਫਰਵਰੀ ਨੂੰ ਸਰਕਾਰ ਕਿਸਾਨਾਂ ਨਾਲ ਕਰੇਗੀ ਅਗਲੀ ਬੈਠਕ, ਲਏ ਜਾ ਸਕਦੇ ਇਹ ਅਹਿਮ ਫੈਸਲੇ……

ਨੈਸ਼ਨਲ ਡੈਸਕ:- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ, ਜਦੋਂ ਤੱਕ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ ਉਦੋਂ ਤੱਕ ਉਹ ਡੱਟੇ ਰਹਿਣਗੇ। ਇਸ ਦੇ ਨਾਲ ਹੀ ਸਰਕਾਰ ਅਤੇ ਕਿਸਾਨਾਂ ਦੀ ਅਗਲੀ ਗੱਲਬਾਤ 2 ਫਰਵਰੀ ਨੂੰ ਹੋਣ ਵਾਲੀ ਹੈ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ 22 ਜਨਵਰੀ ਨੂੰ ਕਿਸਾਨ ਨੇਤਾਵਾਂ ਅਤੇ ਕੇਂਦਰ ਦਰਮਿਆਨ ਇੱਕ ਮੀਟਿੰਗ ਹੋਈ ਸੀ, ਜਿਸਦਾ ਕੋਈ ਠੋਸ ਨਤੀਜਾ ਨਹੀਂ ਨਿਕਲਿਆ ਸੀ। ਉੱਥੇ ਹੀ 26 ਜਨਵਰੀ ਨੂੰ ਦਿੱਲੀ ਵਿੱਚ ਹੋਈ ਹਿੰਸਾ ਤੋਂ ਬਾਅਦ ਇਹ ਮੁਲਾਕਾਤ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਗਣਤੰਤਰ ਦਿਵਸ ਮੌਕੇ ਕਿਸਾਨਾਂ ਨੇ ਇੱਕ ਟਰੈਕਟਰ ਮਾਰਚ ਕੱਢਿਆ, ਜਿਸ ਦੌਰਾਨ ਲਾਲ ਕਿਲ੍ਹੇ ‘ਤੇ ਕੁਝ ਨੌਜਵਾਨਾਂ ਵਲੋਂ ਹਿੰਸਾ ਵੀ ਭੜਕਾਈ ਗਈ।

PM Modi

ਦਿੱਲੀ ਨਾਲ ਲੱਗਦੇ ਬਾਰਡਰ ‘ਤੇ ਪੁਲਿਸ ਸੁਰੱਖਿਆ ਸਖਤ
26 ਜਨਵਰੀ ਨੂੰ ਹੀ ਹਿੰਸਾ ਤੋਂ ਬਾਅਦ ਪੂਰੇ ਦੇਸ਼ ਦੇ ਕਿਸਾਨਾਂ ਖਿਲਾਫ ਵਿਰੋਧ ਦੀ ਗੂੰਜ ਉਂਚੀ ਸੁਣਾਈ ਦੇ ਰਹੀ ਹੈ। ਸਿੰਘੁ ਬਾਰਡਰ ‘ਤੇ ਆਲੇ-ਦੁਆਲੇ ਦੇ ਪਿੰਡ ਦੇ ਲੋਕਾਂ ਵਲੋਂ ਆਕੇ ਧਰਨਾ ਚੁੱਕਣ ਲਈ ਹੰਗਾਮਾ ਵੀ ਕੀਤਾ ਗਿਆ। ਇਸ ਤੋਂ ਬਾਅਦ ਕਿਸਾਨਾਂ ਅਤੇ ਸਥਾਨਕ ਲੋਕਾਂ ਵਿਚਾਲੇ ਝੜਪ ਵੀ ਹੋਈ। ਦੋਵਾਂ ਪਾਸਿਆਂ ਤੋਂ ਪੱਥਰਬਾਜੀ ਵੀ ਕੀਤੀ ਗਈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਟੀਕਰੀ ਬਾਰਡਰ, ਗਾਜੀਪੁਰ ਬਾਰਡਰ ਅਤੇ ਸਿੰਘੂ ਬਾਰਡਰ ‘ਤੇ ਸੁਰੱਖਿਆ ਸਖਤ ਕਰ ਦਿੱਤੀ ਹੈ। ਇਸ ਦੇ ਨਾਲ ਹੀ ਤਿੰਨੋਂ ਥਾਵਾਂ ‘ਤੇ ਇੰਟਰਨੈੱਟ ਸੇਵਾਵਾਂ ਵੀ ਅੱਜ ਰਾਤ 12 ਵਜੇ ਤੱਕ ਬੰਦ ਕਰ ਦਿੱਤੀ ਗਈ ਹੈ। ਰਾਕੇਸ਼ ਟਿਕੈਤ ਦੀ ਭਾਵੁਕ ਅਪੀਲ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਫਿਰ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ।

Barbed wire, water cannons, even BSF — Delhi barricades itself against  farmers' march

ਗੱਲਬਾਤ ਤੋਂ ਕੱਢਾਂਗੇ ਹੱਲ: ਪ੍ਰਧਾਨ ਮੰਤਰੀ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ, ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਉਨ੍ਹਾਂ ਦੀ ਸਰਕਾਰ ਦਾ ਪ੍ਰਸਤਾਵ ਅਜੇ ਵੀ ਬਰਕਰਾਰ ਹੈ ਅਤੇ ਗੱਲਬਾਤ ਸਿਰਫ ‘ਫੋਨ ਕਾਲ ਦੀ ਦੂਰੀ’ ਤੇ ਹੈ। ਸੰਸਦ ਦੇ ਸੈਸ਼ਨ ਤੋਂ ਪਹਿਲਾਂ ਰਵਾਇਤੀ ਸਰਬ ਪਾਰਟੀ ਬੈਠਕ ਵਿੱਚ, ਮੋਦੀ ਨੇ ਗਣਤੰਤਰ ਦਿਵਸ ‘ਤੇ ‘ਮੰਦਭਾਗੀ ਘਟਨਾ’ ਦੇ ਵਿਰੋਧੀ ਨੇਤਾਵਾਂ ਦੇ ਜ਼ਿਕਰ ਦਾ ਜਵਾਬ ਦਿੰਦਿਆਂ ਕਿਹਾ ਕਿ, ਕਾਨੂੰਨ ਆਪਣਾ ਕੰਮ ਕਰੇਗਾ।

ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮੁੱਦੇ ‘ਤੇ ਖੁੱਲੇ ਮਨ ਨਾਲ ਅੱਗੇ ਵਧ ਰਹੀ ਹੈ, ਕੇਂਦਰ ਦੀ ਸਥਿਤੀ ਉਹੀ ਹੈ ਜਿੰਨੀ 22 ਜਨਵਰੀ ਨੂੰ ਕਿਸਾਨ ਨੇਤਾਵਾਂ ਅਤੇ ਕੇਂਦਰ ਦਰਮਿਆਨ ਪਿਛਲੀ ਬੈਠਕ ਵਿੱਚ ਸੀ ਅਤੇ ਦੁਆਰਾ ਦਿੱਤੀ ਗਈ ਸੀ। ਖੇਤੀਬਾੜੀ ਮੰਤਰੀ (ਨਰਿੰਦਰ ਤੋਮਰ) ਗਿਆ ਪ੍ਰਸਤਾਵ ਅੱਜ ਵੀ ਬਰਕਰਾਰ ਹੈ। ਪੀਐੱਮ ਮੋਦੀ ਨੇ ਉਹੀ ਗੱਲ ਕਹੀ ਜੋ ਤੋਮਰ ਨੇ ਕਿਹਾ ਸੀ ਕਿ ਗੱਲਬਾਤ ਵਿੱਚ ਸਿਰਫ ਇੱਕ ਫੋਨ ਕਾਲ ਦੀ ਦੂਰੀ ਹੈ।

MUST READ