HomePunjabi Newsਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਸਤੰਬਰ ਤੱਕ ਟਲੀ

ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਸਤੰਬਰ ਤੱਕ ਟਲੀ

ਸੀਬੀਆਈ ਨੇ ਜਵਾਬ ਦਾਖਲ ਕਰਨ ਲਈ ਸੁਪਰੀਮ ਕੋਰਟ ਤੋਂ ਸਮਾਂ ਮੰਗਿਆ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਸੀਬੀਆਈ ਕੇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ’ਤੇ ਸੁਣਵਾਈ 5 ਸਤੰਬਰ ਤੱਕ ਟਾਲ ਦਿੱਤੀ ਹੈ। ਧਿਆਨ ਰਹੇ ਕਿ ਅਦਾਲਤ ਨੇ 14 ਅਗਸਤ ਦੀ ਸੁਣਵਾਈ ਵਿਚ ਜਾਂਚ ਏਜੰਸੀ ਕੋਲੋਂ ਜਵਾਬ ਮੰਗਿਆ ਸੀ।

ਸੀਬੀਆਈ ਨੇ ਅੱਜ ਸ਼ੁੱਕਰਵਾਰ ਨੂੰ ਅਦਾਲਤ ਵਿਚ ਦੱਸਿਆ ਕਿ ਇਕ ਮਾਮਲੇ ਵਿਚ ਜਵਾਬ ਦਾਖਲ ਕਰ ਦਿੱਤਾ ਹੈ, ਜਦੋਂ ਕਿ ਦੂਜੇ ਕੇਸ ਵਿਚ ਜਵਾਬ ਦੇਣ ਦੇ ਲਈ ਉਨ੍ਹਾਂ ਨੂੰ ਹੋਰ ਸਮਾਂ ਚਾਹੀਦਾ ਹੈ। ਅਰਵਿੰਦ ਕੇਜਰੀਵਾਲ ਦੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਸੀਬੀਆਈ ਦਾ ਕੇਸ ਚੱਲ ਰਿਹਾ ਹੈ। ਈਡੀ ਦੇ ਮਾਮਲੇ ਵਿਚ ਉਨ੍ਹਾਂ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ ਅਤੇ ਸੀਬੀਆਈ ਕੇਸ ਵਿਚ ਕੇਜਰੀਵਾਲ ਅਜੇ ਵੀ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ।

RELATED ARTICLES

Most Popular

Recent Comments