ਬਿਉਰੋ ਨਿਊਜ਼: MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਅੱਜ ਹਾਈਕੋਰਟ ਦੇ ਵਿੱਚ ਸੁਣਵਾਈ ਹੋਈ। ਇਸ ਸੁਣਵਾਈ ਦੇ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਜਵਾਬ ਦਿੱਤਾ ਜਾਣਾ ਸੀ । ਸੁਣਵਾਈ ਅੱਜ ਬੁੱਧਵਾਰ ਨੂੰ ਹੋਈ। ਇਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਜਵਾਬ ਦਾਖ਼ਲ ਕੀਤੇ ਗਏ। ਇਹ ਵੀ ਕਿਹਾ ਕਿ ਅੰਮ੍ਰਿਤਪਾਲ ‘ਤੇ ਐਨਐਸਏ ਲਗਾਇਆ ਗਿਆ ਸੀ ਬਿਲਕੁਲ ਸਹੀ।
ਉਹ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸੀ। ਇਸ ਦਾ ਸਮਾਂ ਵਧਾਉਣਾ ਵੀ ਉਚਿਤ ਹੈ। ਜਦੋਂਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਨੇ ਐਨਐਸਏ ਖ਼ਿਲਾਫ਼ ਉਸ ਦੇ ਸਾਥੀਆਂ ਵੱਲੋਂ ਪਾਈ ਪਟੀਸ਼ਨ ’ਤੇ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ।