ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਕਿ ਪੰਜਾਬ ਚੋਣ ਅਧਿਕਾਰੀ ਰਾਜ ਕੁਮਾਰ ਚੌਧਰੀ ਨੂੰ ਕਿਸ ਆਧਾਰ ‘ਤੇ ਨਿਯੁਕਤ ਕੀਤਾ ਗਿਆ ਹੈ। ਸਖ਼ਤ ਟਿੱਪਣੀ ਕਰਦਿਆਂ ਹਾਈਕੋਰਟ ਨੇ ਕਿਹਾ- ਕੀ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ? ਕੋਰਟ ਨੇ ਕਿਹਾ ਕੀ ਪੰਜਾਬ ਸਰਕਾਰ ਅੱਜ ਹੀ ਆਪਣਾ ਜਵਾਬ ਦਾਖਲ ਕਰੇ, ਨਹੀਂ ਤਾਂ ਹਾਈਕੋਰਟ ਖੁਦ ਇਸ ‘ਤੇ ਫੈਸਲਾ ਲਵੇਗੀ। ਅੱਜ ਮੁੜ ਸੁਣਵਾਈ ਕਰਕੇ ਇਸ ਮਾਮਲੇ ਵਿੱਚ ਫੈਸਲਾ ਲਿਆ ਜਾਵੇਗਾ।
ਪੰਚਾਇਤੀ ਚੋਣ ਨੂੰ ਲੈਕੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ
RELATED ARTICLES