More
    HomePunjabi Newsਹਾਈਕੋਰਟ ਨੇ ਬੀਬੀ ਜਗੀਰ ਕੌਰ ਕੋਲੋਂ 5 ਕਰੋੜ 91 ਲੱਖ ਰੁਪਏ ਵਸੂਲਣ...

    ਹਾਈਕੋਰਟ ਨੇ ਬੀਬੀ ਜਗੀਰ ਕੌਰ ਕੋਲੋਂ 5 ਕਰੋੜ 91 ਲੱਖ ਰੁਪਏ ਵਸੂਲਣ ਦੇ ਦਿੱਤੇ ਹੁਕਮ

    172 ਕਨਾਲ ਜ਼ਮੀਨ ’ਤੇ ਨਜਾਇਜ਼ ਕਬਜ਼ਾ ਕਰਨ ਦਾ ਹੈ ਮਾਮਲਾ

    ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅੱਜ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਬੀਬੀ ਜਗੀਰ ਕੌਰ ਨੂੰ ਜ਼ਮੀਨ ’ਤੇ ਨਜਾਇਜ਼ ਕਬਜ਼ਾ ਕਰਨ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ ਉਨ੍ਹਾਂ ਖਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਈਓ ਨੋਟੀਫਾਈਡ ਏਰੀਆ ਕਮੇਟੀ ਬੇਗੋਵਾਲ ਨੂੰ ਹਦਾਇਤ ਕੀਤੀ ਕਿ ਬੀਬੀ ਜਗੀਰ ਕੌਰ ਕੋਲੋਂ ਜ਼ਮੀਨ ਦਾ ਕਿਰਾਇਆ 5 ਕਰੋੜ 91 ਲੱਖ ਰੁਪਏ ਵਸੂਲ ਕੀਤੇ ਜਾਣ ਅਤੇ 172 ਕਨਾਲ ਜ਼ਮੀਨ ਦਾ ਕਬਜ਼ਾ ਵੀ ਛੁਡਵਾਇਆ ਜਾਵੇ।

    ਇਸ ਤੋਂ ਇਲਾਵਾ ਹਾਈਕੋਰਟ ਨੇ ਵਿਜੀਲੈਂਸ ਬਿਊਰੋ ਨੂੰ ਗੈਰਕਾਨੂੰਨੀ ਕਬਜ਼ੇ ਦੀ ਆਗਿਆ ਦੇਣ ਵਾਲੇ ਅਧਿਕਾਰੀਆਂ ਖਿਲਾਫ਼ ਫੌਜਦਾਰੀ ਕਾਰਵਾਈ ਸ਼ੁਰੂ ਕਰਨ ਦੇ ਵੀ ਹੁਕਮ ਦਿੱਤੇ ਹਨ। ਹਾਈ ਕੋਰਟ ਵਿਚ ਦਾਖਲ ਕੀਤੀ ਗਈ ਪਟੀਸ਼ਨ ਵਿਚ ਬੀਬੀ ਜਗੀਰ ਕੌਰ ’ਤੇ 1996 ਤੋਂ 2014 ਤੱਕ ਬੇਗੋਵਾਲ ਦੀ 172 ਕਨਾਲ ਜ਼ਮੀਨ ’ਤੇ ਨਜਾਇਜ਼ ਕਬਜ਼ਾ ਕਰਨ ਦਾ ਆਰੋਪ ਲਗਾਇਆ ਗਿਆ ਸੀ।

    RELATED ARTICLES

    Most Popular

    Recent Comments