ਪੰਜਾਬ ਸਰਕਾਰ ਨੂੰ ਹਾਈ ਕੋਰਟ ਨੇ ਲਗਾਈ ਫਟਕਾਰ, ਜਾਣੋ ਕਿ ਹੈ ਮਾਮਲਾ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਬੀਤੇ ਵੀਰਵਾਰ ਨੂੰ ਪੰਜਾਬ ਸਰਕਾਰ ਨੂੰ ਹਾਈ ਕੋਰਟ ਦੇ ਵਾਰ-ਵਾਰ ਭਰੋਸੇ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਨੂੰ ਧਰਨੇ ਵਾਲੀ ਥਾਂ ਤੋਂ ਹਟਾਉਣ ਵਿੱਚ ਨਾਕਾਮ ਰਹਿਣ ਲਈ ਫਟਕਾਰ ਲਗਾਈ ਹੈ। ਹੁਣ ਹਾਈਕੋਰਟ ਨੇ ਸਰਕਾਰ ਨੂੰ ਆਖ਼ਰੀ ਮੌਕਾ ਦਿੰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਹ ਨਾਕਾਮ ਰਹੀ ਤਾਂ ਅਦਾਲਤ ਫ਼ੌਜ ਬੁਲਾਉਣ ਤੋਂ ਨਹੀਂ ਝਿਜਕੇਗੀ।