ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੱਜਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੀ ਬਜਾਏ ਹਰਿਆਣਾ ਅਤੇ ਚੰਡੀਗੜ੍ਹ ਪੁਲਿਸ ਦੀ ਤਾਇਨਾਤੀ ਸਬੰਧੀ ਆਪਣੀ ਟਿੱਪਣੀ ਵਾਪਸ ਲੈ ਲਈ ਹੈ। ਅਦਾਲਤ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੁਰੱਖਿਆ ਵਿੱਚ ਨਿਸ਼ਚਿਤ ਤੌਰ ’ਤੇ ਕੁਤਾਹੀ ਹੋਈ ਹੈ। ਅਦਾਲਤ ਦਾ ਪੰਜਾਬ ਰਾਜ ਦੇ ਪੁਲਿਸ ਕਰਮੀਆਂ ਦੀ ਸਾਖ ਜਾਂ ਇਮਾਨਦਾਰੀ ‘ਤੇ ਕੋਈ ਵੀ ਦੋਸ਼ ਲਗਾਉਣ ਦਾ ਕੋਈ ਇਰਾਦਾ ਨਹੀਂ ਸੀ।
ਪੰਜਾਬ ਪੁਲਿਸ ਦੀ ਤਾਇਨਾਤੀ ਸਬੰਧੀ ਟਿੱਪਣੀ ਹਾਈ ਕੋਰਟ ਨੇ ਲਈ ਵਾਪਸ
RELATED ARTICLES