More
    HomePunjabi NewsLiberal Breakingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ 'ਹੁਕਮਨਾਮਾ

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ‘ਹੁਕਮਨਾਮਾ

    ਧਨਾਸਰੀ ਮਹਲਾ ੧ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥

    ਵਿਆਖਿਆ:-ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ । ੧। ਰਹਾਉ।11-06-2025, ਅੰਗ:-686

    RELATED ARTICLES

    Most Popular

    Recent Comments