Friday, July 5, 2024
HomePunjabi Newsਕਾਂਗਰਸ ਪਾਰਟੀ ਨੂੰ ਇਨਕਮ ਟੈਕਸ ਵਿਭਾਗ ਨੇ 1700 ਕਰੋੜ ਰੁਪਏ ਦਾ ਡਿਮਾਂਡ...

ਕਾਂਗਰਸ ਪਾਰਟੀ ਨੂੰ ਇਨਕਮ ਟੈਕਸ ਵਿਭਾਗ ਨੇ 1700 ਕਰੋੜ ਰੁਪਏ ਦਾ ਡਿਮਾਂਡ ਨੋਟਿਸ ਭੇਜਿਆ

ਵਿਆਜ ਅਤੇ ਜੁਰਮਾਨੇ ਦੀ ਰਾਸ਼ੀ ਵੀ ਸ਼ਾਮਲ

ਨਵੀਂ ਦਿੱਲੀ/ਬਿਊਰੋ ਨਿਊਜ਼ : ਇਨਕਮ ਟੈਕਸ ਵਿਭਾਗ ਵੱਲੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਨੂੰ 1700 ਕਰੋੜ ਰੁਪਏ ਦਾ ਡਿਮਾਂਡ ਨੋਟਿਸ ਜਾਰੀ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਡਿਮਾਂਡ ਨੋਟਿਸ ਸਾਲ 2017-18 ਅਤੇ 2020-21 ਦੇ ਲਈ ਜਾਰੀ ਕੀਤਾ ਗਿਆ ਹੈ। ਇਸ ਰਕਮ ਵਿਚ ਜੁਰਮਾਨੇ ਅਤੇ ਵਿਆਜ ਦੀ ਰਾਸ਼ੀ ਵੀ ਸ਼ਾਮਲ ਹੈ। ਇਕ ਦਿਨ ਪਹਿਲਾਂ 28 ਮਾਰਚ ਨੂੰ ਦਿੱਲੀ ਹਾਈ ਕੋਰਟ ਨੇ ਕਾਂਗਰਸ ਦੀ ਟੈਕਸ ਅਸੈਸਮੈਂਟ ਨੂੰ ਲੈ ਕੇ ਦਾਇਰ ਕੀਤੀ ਗਈ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਸੀ। ਜਦਕਿ ਇਸ ਤੋਂ ਪਹਿਲਾਂ ਕਾਂਗਰਸ ਨੇ 2014-15 ਅਤੇ 2016-17 ਦੇ ਅਸੈਸਮੈਂਟ ਪ੍ਰੋਸੈਸ ਨੂੰ ਚੁਣੌਤੀ ਦਿੱਤੀ ਅਤੇ ਇਸ ਨੂੰ ਕੋਰਟ ਵੱਲੋਂ ਖਾਰਜ ਕਰ ਦਿੱਤਾ ਗਿਆ ਸੀ।

ਦਿੱਲੀ ਹਾਈ ਕੋਰਟ ਨੇ 28 ਮਾਰਚ ਨੂੰ ਕਾਂਗਰਸ ਦੀ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਕਿਹਾ ਸੀ ਕਿ ਕਾਂਗਰਸ ਦੇ ਖਾਤਿਆਂ ’ਚ ਕਈ ਬੇਹਿਸਾਬੇ ਲੈਣ-ਦੇਣ ਸਨ। ਜਿਸ ਦੇ ਚਲਦਿਆਂ ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆਂ ਕੋਲ ਟੈਕਸ ਅਸੈਸਮੈਂਟ ’ਤੇ ਐਕਸ਼ਨ ਲੈਣ ਲਈ ਠੋਸ ਸਬੂਤ ਸਨ ਅਤੇ ਇਨਕਮ ਟੈਕਸ ਵਿਭਾਗ ਵੱਲੋਂ ਇਹ ਐਕਸ਼ਨ ਲਿਆ ਗਿਆ ਹੈ।

RELATED ARTICLES

Most Popular

Recent Comments