ਭਾਰਤ ਸਰਕਾਰ ਨੇ ਗੈਂਗਸਟਰ ਲਾਰੈਂਸ ਦੇ ਸਾਥੀ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਗੋਲਡੀ ਬਰਾੜ ਪੰਜਾਬ ਵਿਚ ਸਰਹੱਦ ਪਾਰ ਤੋਂ ਟਾਰਗੇਟ ਕਿਲਿੰਗ, ਜਬਰਨ ਵਸੂਲੀ ਦੇ ਨਾਲ-ਨਾਲ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੈ। 29 ਮਈ 2022 ਨੂੰ ਕੈਨੇਡਾ ‘ਚ ਬੈਠੇ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਭਾਰਤ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਾਤਲ ਗੋਲਡੀ ਬਰਾੜ ਨੂੰ ਐਲਾਨਿਆ ਅੱਤਵਾਦੀ
RELATED ARTICLES