ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਦਾ ਮਾਮਲਾ ਵੀਰਵਾਰ ਨੂੰ ਦਿੱਲੀ ਪਹੁੰਚ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਤਰ-ਮੰਤਰ ਵਿਖੇ ਕੇਰਲਾ ਸਰਕਾਰ ਵੱਲੋਂ ਕੀਤੇ ਗਏ ਧਰਨੇ ਦੌਰਾਨ ਇਹ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ ਕੁੱਲ 36 ਕੌਂਸਲਰ ਹਨ। ਇਨ੍ਹਾਂ ਵਿੱਚੋਂ 20 I.N.D.I.A. ਗਠਜੋੜ ਦੇ ਹਨ, ਜਦਕਿ ਭਾਜਪਾ ਦੇ ਕੁੱਲ 16 ਕੌਂਸਲਰ ਹਨ। ਇਸ ਵਿੱਚ ਇੱਕ ਸੰਸਦ ਮੈਂਬਰ ਵੀ ਸ਼ਾਮਲ ਹੈ।