HomePunjabi NewsPU ਚੰਡੀਗੜ੍ਹ ਸੈਨੇਟ ਚੋਣਾਂ ਦਾ ਮੁੱਦਾ ਸੰਸਦ ’ਚ ਪਹੁੰਚਿਆ

PU ਚੰਡੀਗੜ੍ਹ ਸੈਨੇਟ ਚੋਣਾਂ ਦਾ ਮੁੱਦਾ ਸੰਸਦ ’ਚ ਪਹੁੰਚਿਆ

ਮਨੀਸ਼ ਤਿਵਾੜੀ ਬੋਲੇ : ਯੂਨੀਵਰਸਿਟੀ ਦੀ ਖੁਦਮੁਖਤਿਆਰੀ ਨੂੰ ਲੈ ਕੇ ਵਧੀ ਚਿੰਤਾ 

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਕਰਵਾਉਣ ਵਿੱਚ ਦੇਰੀ ਦਾ ਮੁੱਦਾ ਸੰਸਦ ਵਿਚ ਵੀ ਪਹੁੰਚ ਗਿਆ ਹੈ। ਚੰਡੀਗੜ੍ਹ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿੱਚ ਸਿਫਰ ਕਾਲ ਦੌਰਾਨ ਇਹ ਮੁੱਦਾ ਉਠਾਉਣ ਦੀ ਇਜਾਜ਼ਤ ਦੇਣ ਲਈ ਸਪੀਕਰ ਨੂੰ ਨੋਟਿਸ ਦਿੱਤਾ।

ਤਿਵਾੜੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਐਕਟ, 1947 ਦੇ ਤਹਿਤ ਯੂਨੀਵਰਸਿਟੀ ਵਿੱਚ ਸੈਨੇਟ ਦੀਆਂ ਚੋਣਾਂ ਲਾਜ਼ਮੀ ਹਨ, ਪਰ ਪਿਛਲੀ ਸੈਨੇਟ ਦਾ ਕਾਰਜਕਾਲ 31 ਅਕਤੂਬਰ, 2024 ਨੂੰ ਖਤਮ ਹੋਣ ਦੇ ਬਾਵਜੂਦ ਵੀ ਇਹ ਪੈਂਡਿੰਗ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਯੂਨੀਵਰਸਿਟੀ ਦਾ ਕੰਮਕਾਜ ਪ੍ਰਭਾਵਿਤ ਹੋ ਗਿਆ ਹੈ ਅਤੇ ਸੰਸਥਾ ਦੀ ਖੁਦਮੁਖਤਿਆਰੀ ਨੂੰ ਲੈ ਕੇ ਚਿੰਤਾਵਾਂ ਵਧ ਗਈਆਂ ਹਨ। ਤਿਵਾੜੀ ਨੇ ਕਿਹਾ ਕਿ ਚਾਂਸਲਰ ਨੂੰ ਕਈ ਬੇਨਤੀਆਂ ਕਰਨ ਦੇ ਬਾਵਜੂਦ ਚੋਣ ਪ੍ਰੋਗਰਾਮ ਨੂੰ ਸਵੀਕਾਰ ਨਹੀਂ ਕੀਤਾ ਗਿਆ ਹੈ। 

RELATED ARTICLES

Most Popular

Recent Comments