ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਲਈ ਉਨਾਂ ਦੇ ਨਿਵਾਸ ਸਥਾਨ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਗੁਰਦੁਆਰਾ ਰਕਾਬ ਗੰਜ ਵਿੱਚ ਸ਼ਬਦ ਕੀਰਤਨ ਅਤੇ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਉਹਨਾਂ ਦੀ ਪਤਨੀ ਨੇ ਕੀਰਤਨ ਕੀਤਾ। ਇਸ ਦੋਰਾਨ ਕਾਂਗਰਸ ਦੀ ਲੀਡਰਸ਼ਿਪ ਮੌਜੂਦ ਰਹੀ । ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਸੋਨੀਆ ਗਾਂਧੀ ਨੇ ਸਮਾਰੋਹ ਦੇ ਵਿੱਚ ਸ਼ਿਰਕਤ ਕਰਕੇ ਡਾਕਟਰ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਅਰਪਿਤ ਕੀਤੀ।
ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਕੀਤੀ ਗਈ
RELATED ARTICLES