ਸੰਸਦ ਭਵਨ ਦੀ ਨਵੀਂ ਇਮਾਰਤ ਦੇ ਉਦਘਾਟਨ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ

ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦੀ ਉਠੀ ਮੰਗ

ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ’ਚ ਸੰਸਦ ਭਵਨ ਦੀ ਨਵੀਂ ਇਮਾਰਤ ਦੇ ਉਦਘਾਟਨ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਸਦੇ ਚੱਲਦਿਆਂ ਸੁਪਰੀਮ ਕੋਰਟ ਵਿਚ ਅੱਜ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਇਹ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ ਕਿ ਨਵੀਂ ਦਿੱਲੀ ਵਿਚ ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ 28 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੀਤਾ ਜਾਵੇ।

ਪਟੀਸ਼ਨ ਵਿੱਚ ਕਿਹਾ ਕਿ ਲੋਕ ਸਭਾ ਸਕੱਤਰੇਤ ਰਾਸ਼ਟਰਪਤੀ ਨੂੰ ਉਦਘਾਟਨ ਲਈ ਸੱਦਾ ਨਾ ਦੇ ਕੇ ਸੰਵਿਧਾਨ ਦੀ ਉਲੰਘਣਾ ਕਰ ਰਿਹਾ ਹੈ। ਦਾਇਰ ਕੀਤੀ ਗਈ ਜਨਹਿੱਤ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਲੋਕ ਸਭਾ ਸਕੱਤਰੇਤ ਵੱਲੋਂ 18 ਮਈ ਨੂੰ ਜਾਰੀ ਬਿਆਨ ਅਤੇ ਨਵੇਂ ਸੰਸਦ ਭਵਨ ਦੇ ਉਦਘਾਟਨ ਸਬੰਧੀ ਲੋਕ ਸਭਾ ਦੇ ਸਕੱਤਰ ਜਨਰਲ ਵੱਲੋਂ ਜਾਰੀ ਕੀਤੇ ਗਏ ਸੱਦੇ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ। ਪਟੀਸ਼ਨਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਰਾਸ਼ਟਰਪਤੀ ਨਿਯੁਕਤ ਕਰਦਾ ਹੈ ਅਤੇ ਹੋਰ ਮੰਤਰੀਆਂ ਦੀ ਨਿਯੁਕਤੀ ਪ੍ਰਧਾਨ ਮੰਤਰੀ ਦੀ ਸਲਾਹ ’ਤੇ ਰਾਸ਼ਟਰਪਤੀ ਦੁਆਰਾ ਕੀਤੀ ਜਾਂਦੀ ਹੈ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸੰਸਦ ਕੰਪਲੈਕਸ ਦਾ ਉਦਘਾਟਨ 28 ਮਈ ਨੂੰ ਕਰਨਗੇ। ਇਹ ਵੀ ਦੱਸਣਾ ਬਣਦਾ ਹੈ ਕਿ 21 ਵਿਰੋਧੀ ਸਿਆਸੀ ਪਾਰਟੀਆਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਉਦਘਾਟਨ ਨਾ ਕਰਵਾਉਣ ਲਈ ਸਮਾਗਮ ਦੇ ਬਾਈਕਾਟ ਦਾ ਫੈਸਲਾ ਵੀ ਕੀਤਾ ਹੈ। 

MUST READ