More
    HomePunjabi Newsਪੰਜਾਬ ਵਿਧਾਨ ਸਭਾ ਦਾ ਇਜਲਾਸ ਭਲਕੇ ਮੰਗਲਵਾਰ ਸਵੇਰੇ 11 ਵਜੇ ਤੱਕ  ਕੀਤਾ...

    ਪੰਜਾਬ ਵਿਧਾਨ ਸਭਾ ਦਾ ਇਜਲਾਸ ਭਲਕੇ ਮੰਗਲਵਾਰ ਸਵੇਰੇ 11 ਵਜੇ ਤੱਕ  ਕੀਤਾ ਮੁਲਤਵੀ

    ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਦੋ ਦਿਨਾ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਸਦੀਵੀ ਵਿਛੋੜਾ ਦੇ ਗਏ ਆਜ਼ਾਦੀ ਘੁਲਾਟੀਆਂ ਅਤੇ ਸਿਆਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੇ ਜਾਣ ਨਾਲ ਹੋਈ। ਜਿਨ੍ਹਾਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਉਨ੍ਹਾਂ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਲੁਧਿਆਣਾ ਤੋਂ ਵਿਧਾਇਕ ਗੁਰਪ੍ਰੀਤ ਗੋਗੀ, ਧਰਮ ਪਾਲ ਸੱਭਰਵਾਲ, ਅਜੈਬ ਸਿੰਘ ਮੁਖਮੈਲਪੁਰਾ, ਹਰਵਿੰਦਰ ਸਿੰਘ ਹੰਸਪਾਲ, ਜੋਗਿੰਦਰ ਪਾਲ ਜੈਨ, ਜਰਨੈਲ ਸਿੰਘ ਚਿੱਤਰਕਾਰ ਅਤੇ ਹੋਰ ਸ਼ਾਮਲ ਸਨ।

    ਇਜਲਾਸ ਦੇ ਪ੍ਰਸ਼ਨ ਕਾਲ ਤੇ ਸਿਫ਼ਰ ਕਾਲ ਦੌਰਾਨ ਵਿਧਾਇਕਾਂ ਵੱਲੋਂ ਪੰਜਾਬ ਦੇ ਵੱਖ ਵੱਖ ਮੁੱਦਿਆਂ ਨੂੰ ਚੁੱਕਿਆ ਗਿਆ। ਵਿਧਾਇਕ ਪਿ੍ਰੰਸੀਪਲ ਬੁੱਧ ਰਾਮ ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿਚ ਦੋ ਰਿਪੋਰਟਾਂ ਵੀ ਪੇਸ਼ ਕੀਤੀਆਂ। ਇਸ ਮਗਰੋਂ ਸਦਨ ਦੀ ਕਾਰਵਾਈ ਭਲਕੇ ਮੰਗਲਵਾਰ ਸਵੇੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। 

    RELATED ARTICLES

    Most Popular

    Recent Comments