HomePunjabi Newsਰਾਜਸਥਾਨ ਤੇ ਹਰਿਆਣਾ ’ਚ ਪਾਰਾ 48 ਡਿਗਰੀ ਦੇ ਨੇੜੇ ਪਹੁੰਚਿਆ

ਰਾਜਸਥਾਨ ਤੇ ਹਰਿਆਣਾ ’ਚ ਪਾਰਾ 48 ਡਿਗਰੀ ਦੇ ਨੇੜੇ ਪਹੁੰਚਿਆ

ਪੰਜਾਬ ਤੇ ਦਿੱਲੀ ’ਚ ਵੀ ਹੀਟ ਵੇਵ ਦਾ ਅਲਰਟ

ਚੰਡੀਗੜ੍ਹ/ਬਿਊਰੋ ਨਿਊਜ਼ : ਦਿਨੋਂ-ਦਿਨ ਵਧ ਰਹੀ ਗਰਮੀ ਦੇ ਕਾਰਨ ਰਾਜਸਥਾਨ ਅਤੇ ਹਰਿਆਣਾ ਵਿਚ ਪਾਰਾ 47 ਡਿਗਰੀ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਇਹ ਪਾਰਾ 48 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ।  ਹਰਿਆਣਾ ਦੇ ਸਿਰਸਾ ਵਿਚ ਤਾਪਮਾਨ 47.8 ਡਿਗਰੀ ਅਤੇ ਰਾਜਸਥਾਨ ਦੇ ਪਿਲਾਨੀ ਵਿਚ 47.2 ਡਿਗਰੀ ਰਿਕਾਰਡ ਕੀਤਾ ਗਿਆ।

ਮੌਸਮ ਵਿਭਾਗ ਨੇ ਅਗਲੇ ਪੰਜ ਦਿਨ ਪੰਜਾਬ, ਦਿੱਲੀ, ਹਰਿਆਣਾ ਅਤੇ ਉਤਰ ਪ੍ਰਦੇਸ਼ ਵਿਚ ਵੀ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕੜਾਕੇ ਦੀ ਪੈ ਰਹੀ ਗਰਮੀ ਕਾਰਨ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਿਨਾ ਕੰਮ ਤੋਂ ਘਰਾਂ ਤੋਂ ਬਾਹਰ ਨਾ ਨਿਕਲਿਆ ਜਾਵੇ। ਜ਼ਿਕਰਯੋਗ ਹੈ ਕਿ ਵਧ ਰਹੀ ਗਰਮੀ ਕਰਕੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸਕੂਲਾਂ ਵਿਚ 30 ਜੂਨ ਤੱਕ ਛੁੱਟੀਆਂ ਵੀ ਕਰ ਦਿੱਤੀਆਂ ਗਈਆਂ ਹਨ। 

RELATED ARTICLES

Most Popular

Recent Comments