More
    HomePunjabi NewsLiberal Breakingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥

    ਵਿਆਖਿਆ:-ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ। ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ। (ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ ਸੁਰਤ ਜੁੜੀ ਰਹਿੰਦੀ ਹੈ। ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜੂਰੀ ਵਿਚ ਟਿਕਿਆ ਰਹਿੰਦਾ ਹੈ। (ਇਸ ਤਰ੍ਹਾਂ) ਹੇ ਨਾਨਕ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੋਕ ਨਹੀਂ ਪੈਂਦੀ ॥੪੧॥27-04-25ਅੰਗ:-942

    RELATED ARTICLES

    Most Popular

    Recent Comments