More
    HomePunjabi NewsLiberal Breakingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਸੋਰਠਿ ਮਹਲਾ ੫ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥

    ਵਿਆਖਿਆ :-ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ । ਰਹਾਉ।28-04-25, ਅੰਗ:-641

    RELATED ARTICLES

    Most Popular

    Recent Comments