HomePunjabi NewsLiberal Breakingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਗੂਜਰੀ ਮਹਲਾ ੪ ॥ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥

ਵਿਆਖਿਆ :-ਹੇ ਪ੍ਰਭੂ! ਮੇਰੇ ਉੱਤੇ ਦਇਆਵਾਨ ਹੋਹੁ, ਮੇਰਾ ਮਨ (ਆਪਣੇ ਚਰਨਾਂ ਵਿਚ) ਜੋੜੀ ਰੱਖ, ਮੈਂ ਹਰ ਵੇਲੇ ਸਦਾ ਤੇਰਾ ਨਾਮ ਸਿਮਰਦਾ ਹਰਾਂ। ਹੇ ਮੇਰੇ ਮਨ! ਸਾਰੇ ਸੁਖ ਸਾਰੇ ਖ਼ਜ਼ਾਨੇ ਉਸ ਪਰਮਾਤਮਾ ਦੇ ਹੀ ਪਾਸ ਹਨ, ਜਿਸ ਦਾ ਨਾਮ ਜਪਿਆਂ ਸਾਰੇ ਦੁੱਖ (ਦੂਰ ਹੋ ਜਾਂਦੇ ਹਨ), (ਮਾਇਆ ਦੀ) ਸਾਰੀ ਭੁੱਖ ਲਹਿ ਜਾਂਦੀ ਹੈ। ੧। ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਮੇਰਾ ਮਿੱਤਰ ਹੈ ਮੇਰਾ ਭਰਾ ਹੈ। ਮੈਂ ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ। ਆਖ਼ਰ ਵੇਲੇ ਪਰਮਾਤਮਾ ਦਾ ਨਾਮ ਹੀ ਮਦਦਗਾਰ ਬਣਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ ਨਾਮ ਹੀ ਸੁਰਖ਼ਰੂ ਕਰਾਂਦਾ ਹੈ।੧। ਰਹਾਉ।29-04-25, ਅੰਗ:-493

RELATED ARTICLES

Most Popular

Recent Comments