HomePunjabi NewsLiberal Breakingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਸਲੋਕੁ ਮ: ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥

ਵਿਆਖਿਆ:-ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ)? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ।੧। 05-06-2025, ਅੰਗ:-592

RELATED ARTICLES

Most Popular

Recent Comments