HomePunjabi NewsLiberal Breakingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਸੋਰਠਿ ਮਹਲਾ ੫ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥

ਵਿਆਖਿਆ:-ਹੇ ਭਾਈ! ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (ਸੁਭਾਉ ਮਨੁੱਖ) ਪ੍ਰੇਤ (ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ।੧। ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ। 06-06-2025, ਅੰਗ:-614

RELATED ARTICLES

Most Popular

Recent Comments