More
    HomePunjabi NewsLiberal Breakingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਸੋਰਠਿ ਮਹਲਾ ੫ ॥ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥

    ਵਿਆਖਿਆ :-(ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼ ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧। ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ। ਰਹਾਉ।21-04-25, ਅੰਗ:-619

    RELATED ARTICLES

    Most Popular

    Recent Comments