More
    HomePunjabi NewsLiberal Breakingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ॥

    ਵਿਆਖਿਆ:-ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ॥20-06-25, ਅੰਗ:-729

    RELATED ARTICLES

    Most Popular

    Recent Comments