ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥ ੧ ॥ ਰਹਾਉ ॥
ਵਿਆਖਿਆ :-ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ? ।੧। ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।੧। ਰਹਾਉ। 27-06-25, ਅੰਗ:-485