More
    HomePunjabi NewsLiberal Breakingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਬਿਲਾਵਲੁ ਮਹਲਾ ੫॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥ ੧ ॥

    ਵਿਆਖਿਆ :-ਹੇ ਭਾਈ ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ – ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ ।੧। ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ – ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ ।੧। ਰਹਾਉ । 23-04-25, ਅੰਗ:-819

    RELATED ARTICLES

    Most Popular

    Recent Comments