HomePunjabi NewsLiberal Breakingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ॥੧॥ਰਹਾਉ॥

ਵਿਆਖਿਆ :-(ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ? ।੧। ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ ।੧। ਰਹਾਉ ।12-09-25, ਅੰਗ:-658

RELATED ARTICLES

Most Popular

Recent Comments