More
    HomePunjabi NewsLiberal Breakingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥

    ਵਿਆਖਿਆ :- ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ।੧।19-11-25, ਅੰਗ:-639

    RELATED ARTICLES

    Most Popular

    Recent Comments