ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ॥੨॥
ਵਿਆਖਿਆ :-ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।11-09-25, ਅੰਗ:-706