HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਦੇਵਗੰਧਾਰੀ ੫ ॥ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥

ਵਿਆਖਿਆ :-ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ ।੧। ਰਹਾਉ। ਹੇ ਮਾਂ!ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧। ਅੰਗ:-531, 12-04-25

RELATED ARTICLES

Most Popular

Recent Comments