HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਅੱਜ ਦਾ ਫੁਰਮਾਣ ਸੋਰਠਿ ਮਹਲਾ ੫ ॥ਹੁਕਮਨਾਮਾ ਸਾਹਿਬ.comਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥

ਵਿਆਖਿਆ :-(ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧। ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ। 03-04-25, ਅੰਗ:-619

RELATED ARTICLES

Most Popular

Recent Comments