More
    HomePunjabi Newsਪੰਜਾਬ ਦੇ ਨਵੇਂ ਰਾਜਪਾਲ 31 ਜੁਲਾਈ ਨੂੰ ਚੁੱਕਣਗੇ ਸਹੁੰ

    ਪੰਜਾਬ ਦੇ ਨਵੇਂ ਰਾਜਪਾਲ 31 ਜੁਲਾਈ ਨੂੰ ਚੁੱਕਣਗੇ ਸਹੁੰ

    ਸੀਐਮ ਮਾਨ ਨੇ ਗੁਲਾਬ ਚੰਦ ਕਟਾਰੀਆ ਦੀ ਨਿਯੁਕਤੀ ਦਾ ਕੀਤਾ ਸਵਾਗਤ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਨੂੰ ਨਵਾਂ ਰਾਜਪਾਲ ਮਿਲ ਗਿਆ ਹੈ। ਗੁਲਾਬ ਚੰਦ ਕਟਾਰੀਆ ਹੁਣ ਪੰਜਾਬ ਦੇ ਨਵੇਂ ਰਾਜਪਾਲ ਹੋਣਗੇ ਅਤੇ ਉਨ੍ਹਾਂ ਨੂੰ 31 ਜੁਲਾਈ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਵਲੋਂ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ। ਗੁਲਾਬ ਚੰਦ ਕਟਾਰੀਆ ਪੰਜਾਬ ਦੇ ਰਾਜਪਾਲ ਹੋਣ ਦੇ ਨਾਲ-ਨਾਲ ਯੂਟੀ ਦੇ ਪ੍ਰਸ਼ਾਸਕ ਵੀ ਹੋਣਗੇ ਅਤੇ ਉਹ ਬਨਵਾਰੀ ਲਾਲ ਪੁਰੋਹਿਤ ਦੀ ਥਾਂ ਲੈਣਗੇ। ਧਿਆਨ ਰਹੇ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਮਨਜੂਰ ਹੋ ਚੁੱਕਾ ਹੈ, ਜਿਸ ਤੋਂ ਬਾਅਦ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।

    ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਪੰਜਾਬ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਅਕਸਰ ਹੀ ਮਨ ਮੁਟਾਅ ਰਿਹਾ ਹੈ। ਇਸੇ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਬਨਵਾਰੀ ਲਾਲ ਪੁਰੋਹਿਤ ਹੋਰਾਂ ਨਾਲ ਮੇਰੀ ਕੋਈ ਨਿੱਜੀ ਲੜਾਈ ਨਹੀਂ ਸੀ, ਸਿਰਫ ਸਿਲੈਕਟਿਡ ਅਤੇ ਇਲੈਕਟਿਡ ਦੇ ਦਾਇਰੇ ਨੂੰ ਲੈ ਕੇ ਮਨ ਮੁਟਾਅ ਸਨ। ਭਗਵੰਤ ਮਾਨ ਨੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਨਿਯੁਕਤੀ ਦਾ ਸਵਾਗਤ ਵੀ ਕੀਤਾ ਹੈ। 

    RELATED ARTICLES

    Most Popular

    Recent Comments