ਪੰਜਾਬ ਦੇ ਨਵ-ਨਿਯੁਕਤ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਅਤੇ ਦੁਰਗਿਆਣਾ ਮੰਦਰ ਕਮੇਟੀ ਵੱਲੋਂ ਮੁੱਖ ਸਕੱਤਰ ਵਜੋਂ ਸਨਮਾਨਿਤ ਵੀ ਕੀਤਾ ਗਿਆ। ਮੁੱਖ ਸਕੱਤਰ ਸਿਨਹਾ ਨੇ ਕਿਹਾ ਕਿ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਹ ਗੁਰੂ ਘਰ ਦਾ ਆਸ਼ੀਰਵਾਦ ਲੈਣ ਅਤੇ ਸੂਬੇ ਦੇ ਲੋਕਾਂ ਦੀ ਸੇਵਾ ਲਈ ਧੰਨਵਾਦ ਪ੍ਰਗਟਾਉਣ ਲਈ ਆਏ ਹਨ।
ਪੰਜਾਬ ਦੇ ਨਵ-ਨਿਯੁਕਤ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
RELATED ARTICLES