More
    HomePunjabi Newsਸੰਗਰੂਰ ਦੇ ਪਿੰਡ ਗੁੱਜਰਾਂ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦੀ ਗਿਣਤੀ...

    ਸੰਗਰੂਰ ਦੇ ਪਿੰਡ ਗੁੱਜਰਾਂ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦੀ ਗਿਣਤੀ 8 ਹੋਈ; ਇਲਾਕੇ ’ਚ ਬਣਿਆ ਹਾਹਾਕਾਰ ਵਾਲਾ ਮਾਹੌਲ

    ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਜ਼ਿਲ੍ਹੇ ਦੇ ਕਸਬਾ ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਲੰਘੇ ਕੱਲ੍ਹ ਬੁੱਧਵਾਰ ਨੂੰ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿਚ ਦੋ ਸਕੇ ਭਰਾ ਵੀ ਸ਼ਾਮਲ ਸਨ ਅਤੇ ਹੁਣ ਮੌਤਾਂ ਦੀ ਗਿਣਤੀ ਵਧ ਕੇ 8 ਹੋ ਗਈ ਹੈ। ਮਿ੍ਰਤਕਾਂ ਵਿਚ 6 ਵਿਅਕਤੀ ਪਿੰਡ ਗੁੱਜਰਾਂ ਦੇ ਹਨ ਅਤੇ 2 ਵਿਅਕਤੀ ਨੇੜਲੇ ਪਿੰਡ ਢੰਡੋਲੀ ਦੇ ਰਹਿਣ ਵਾਲੇ ਹਨ।

    ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਪਿੰਡ ਢੰਡੋਲੀ ਦੇ 2 ਵਿਅਕਤੀਆਂ ਦੀ ਸਿਹਤ ਵੀ ਸ਼ਰਾਬ ਪੀਣ ਤੋਂ ਬਾਅਦ ਜ਼ਿਆਦਾ ਖਰਾਬ ਹੋ ਗਈ ਸੀ ਅਤੇ ਉਨ੍ਹਾਂ  ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਤੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ। ਜਿੱਥੇ ਉਨ੍ਹਾਂ ਦੋਵੇਂ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।  

    ਦੱਸਿਆ ਗਿਆ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ 17 ਵਿਅਕਤੀਆਂ ਦੀ ਸਿਹਤ ਵਿਗੜ ਗਈ ਸੀ, ਜਿਨ੍ਹਾਂ ਵਿਚੋਂ 8 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਹਾਹਾਕਾਰ ਵਾਲਾ ਮਾਹੌਲ ਬਣਿਆ ਹੋਇਆ ਹੈ। ਉਧਰ ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  

    RELATED ARTICLES

    Most Popular

    Recent Comments