ਕਿਹਾ : ਪੰਜਾਬ ਦੀ ਆਬਕਾਰੀ ਨੀਤੀ ਖਿਲਾਫ ਚੋਣ ਕਮਿਸ਼ਨ ਕੋਲ ਜਾਵਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਹੋਈ ਗਿ੍ਫਤਾਰੀ ਸਬੰਧੀ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਜੋ ਗਿ੍ਫਤਾਰੀ ਹੋਈ ਹੈ, ਇਸਦਾ ਸਭ ਤੋਂ ਜ਼ਿਆਦਾ ਸਿਆਸੀ ਤੌਰ ’ਤੇ ਅਸਰ ਪੰਜਾਬ ਵਿਚ ਦੇਖਣ ਨੂੰ ਮਿਲੇਗਾ। ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਮੰਤਰੀ, ਵਿਧਾਇਕ ਅਤੇ ਵਰਕਰ ਕੇਜਰੀਵਾਲ ਦੀ ਗਿ੍ਫਤਾਰੀ ’ਤੇ ਚਿੰਤਾ ਪ੍ਰਗਟ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਦਾ ਇਕ ਉਚ ਪੱਧਰੀ ਵਫਦ ਭਲਕੇ ਚੋਣ ਕਮਿਸ਼ਨ ਕੋਲ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਦਿੱਲੀ ਦੀ ਐਕਸਾਈਜ਼ ਪਾਲਿਸੀ ਨੂੰ ਲੈ ਕੇ ਕੇਜਰੀਵਾਲ ਦੀ ਗਿ੍ਫਤਾਰੀ ਹੋਈ ਹੈ, ਉਹ ਪਾਲਿਸੀ ਪੰਜਾਬ ਅੰਦਰ ਵੀ ਲਾਗੂ ਕੀਤੀ ਗਈ ਹੈ। ਜਾਖੜ ਨੇ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਖਿਲਾਫ ਵੀ ਈਡੀ ਦੀ ਕਰਵਾਉਣ ਲਈ ਆਵਾਜ਼ ਚੁੱਕਾਂਗੇ। ਜਾਖੜ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲਾ ਮੁੱਖ ਮੰਤਰੀ ਘੁਟਾਲਾ ਮਾਮਲੇ ਵਿਚ ਗਿ੍ਫਤਾਰ ਹੋਇਆ ਹੈ।