ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਨੇ ਵਧਾਈ ਲੋਕਾਂ ਦੀ ਚਿੰਤਾ
ਹੜ੍ਹ ਦੀ ਮਾਰ ਝੱਲ ਰਹੇ ਪੰਜਾਬ ਲਈ ਮੌਸਮ ਵਿਭਾਗ ਨੇ 9 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਅੱਜ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ ਤੇ ਅੰਮ੍ਰਿਤਸਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ ‘ਚ ਸਵੇਰੇ ਹੋਈ ਬਾਰਸ਼ ਨੇ ਘੱਟੋ-ਘੱਟ ਤਾਪਮਾਨ ਨੂੰ ਹੇਠਾਂ ਲਿਆਂਦਾ ਹੈ ਪਰ ਹਿਮਾਚਲ ‘ਚ ਪੈ ਰਹੇ ਮੀਂਹ ਅਤੇ ਭਾਖੜਾ ਡੈਮ ਵਿੱਚ ਵੱਧ ਰਹੇ ਜੱਲ ਪੱਧਰ ਨੇ ਚਿੰਤਾ ਵਧਾ ਦਿੱਤੀ ਹੈ।