More
    HomePunjabi Newsਬਠਿੰਡਾ ਵਿਖੇ ਵਾਪਰੇ ਬੱਸ ਹਾਦਸੇ ’ਤੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ...

    ਬਠਿੰਡਾ ਵਿਖੇ ਵਾਪਰੇ ਬੱਸ ਹਾਦਸੇ ’ਤੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ

    ਮਿ੍ਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ

    ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਬਠਿੰਡਾ ਵਿੱਚ ਵਾਪਰੇ ਇੱਕ ਦਰਦਨਾਕ ਬੱਸ ਹਾਦਸੇ ਵਿੱਚ ਮਾਰੇ ਗਏ ਅੱਠ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਨੇ ਹਾਦਸੇ ਵਿਚ ਮਿ੍ਰਤਕਾਂ ਦੇ ਪਰਿਵਾਰਕ ਮੈਂਬਰਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੇ ਵਿੱਤੀ ਮੁਆਵਜ਼ੇ ਦਾ ਐਲਾਨ ਕੀਤਾ ਅਤੇ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ।

    ਮੋਦੀ ਨੇ ਕਿਹਾ ਕਿ ਬਠਿੰਡਾ ਵਿੱਚ ਵਾਪਰੇ ਬੱਸ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਨਾਲ ਹਮਦਰਦੀ ਹੈ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਜ਼ਿਕਰਯੋਗ ਹੈ ਕਿ ਬਠਿੰਡਾ ਵਿਖੇ ਵਾਪਰੇ ਹਾਦਸੇ ਦੌਰਾਨ 8 ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ ਬੱਸ ’ਚ ਸਵਾਰ ਬਾਕੀ 46 ਯਾਤਰੀਆਂ ਨੂੰ ਬਚਾਅ ਲਿਆ ਗਿਆ ਸੀ। ਇਹ ਹਾਦਸਾ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਨਾਲ ਵਾਪਰਿਆ ਸੀ।

    RELATED ARTICLES

    Most Popular

    Recent Comments