HomePunjabi NewsBusinessਅਸਮਾਨ ਨੂੰ ਛੂ ਰਹੀਆਂ ਨੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

ਅਸਮਾਨ ਨੂੰ ਛੂ ਰਹੀਆਂ ਨੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

ਸੋਨਾ ਅਤੇ ਚਾਂਦੀ ਅੱਜ ਯਾਨੀ 22 ਅਕਤੂਬਰ ਨੂੰ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਏ ਹਨ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੇ ਅੰਕੜਿਆਂ ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 18 ਰੁਪਏ ਵਧ ਕੇ 78,232 ਰੁਪਏ ਹੋ ਗਈ। ਇਸ ਤੋਂ ਇਕ ਦਿਨ ਪਹਿਲਾਂ ਇਸ ਦੀ ਕੀਮਤ 78,214 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ‘ਚ ਵੀ 381 ਰੁਪਏ ਦਾ ਵਾਧਾ ਹੋਇਆ ਹੈ ਅਤੇ ਇਹ 97,635 ਰੁਪਏ ਪ੍ਰਤੀ ਕਿਲੋ ਦੀ ਕੀਮਤ ‘ਤੇ ਵਿਕ ਰਿਹਾ ਹੈ।

RELATED ARTICLES

Most Popular

Recent Comments