HomePunjabi Newsਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ...

ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਕ ਪੋਸਟ ਸਾਂਝੀ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ।

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਦਇਆ, ਦਿਆਲਤਾ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਤੇ ਸਾਨੂੰ ਸਮਾਜ ਦੀ ਸੇਵਾ ਕਰਨ ਅਤੇ ਸਾਡੀ ਧਰਤੀ ਨੂੰ ਬਿਹਤਰ ਬਣਾਉਣ ਲਈ ਪ੍ਰੇਰਿਤ ਕਰਦੀਆਂ ਹਨ। ਆਓ ਅਸੀ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲੀਏ ਅਤੇ ਆਪਣੇ ਜੀਵਨ ਅਤੇ ਦੇਸ਼ ਨੂੰ ਬੁਲੰਦੀਆਂ ਵੱਲੋਂ ਲੈ ਕੇ ਜਾਈਏ।

RELATED ARTICLES

Most Popular

Recent Comments