HomePunjabi Newsਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਕੀਤੀਆਂ ਭੰਗ

ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਕੀਤੀਆਂ ਭੰਗ

ਨੋਟੀਫਿਕੇਸ਼ਨ ਵੀ ਹੋਇਆ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ ਅਤੇ ਨਵੀਆਂ ਪੰਚਾਇਤਾਂ ਚੁਣਨ ਤੱਕ ਅਧਿਕਾਰੀ ਪੰਚਾਇਤਾਂ ਦਾ ਕੰਮਕਾਜ ਦੇਖਣਗੇ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਪੰਚਾਇਤਾਂ ਨੂੰ ਭੰਗ ਕਰਨ ਦਾ ਐਲਾਨ ਕੀਤਾ ਸੀ। ਇਸ ਸਬੰਧੀ ਪੰਚਾਇਤ ਵਿਭਾਗ ਨੇ 10 ਅਗਸਤ 2023 ਨੂੰ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ। ਪ੍ਰੰਤੂ ਇਸ ਨੋਟੀਫਿਕੇਸ਼ਨ ਦੇ ਖਿਲਾਫ ਕੁੱਝ ਪੰਚਇਤਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਅਦਾਲਤੀ ਦਖਲ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਵਾਲੇ ਆਪਣੇ ਫੈਸਲੇ ਨੂੰ ਵਾਪਸ ਲੈ ਲਿਆ ਸੀ।

RELATED ARTICLES

Most Popular

Recent Comments