More
    HomePunjabi NewsLiberal Breakingਸਕੂਲ ਪ੍ਰਬੰਧਕਾਂ ਵਾਸਤੇ ਪੰਜਾਬ ਸਰਕਾਰ ਨੇ ਕਰ ਦਿੱਤਾ ਸਖਤ ਐਲਾਨ

    ਸਕੂਲ ਪ੍ਰਬੰਧਕਾਂ ਵਾਸਤੇ ਪੰਜਾਬ ਸਰਕਾਰ ਨੇ ਕਰ ਦਿੱਤਾ ਸਖਤ ਐਲਾਨ

    ਸਕੂਲ ਬੱਸਾਂ ਰਾਹੀਂ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਪ ਮੰਡਲ ਮੈਜਿਸਟਰੇਟ ਬਲਬੀਰ ਰਾਜ ਨੇ ‘ਸੇਫ਼ ਸਕੂਲ ਵਾਹਨ’ ਸਕੀਮ ਤਹਿਤ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਹੈ ।

    ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਸਕੂਲ ਦੇ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਬੀਮਾ, ਸਪੀਡ ਗਵਰਨਰ, ਡਰਾਈਵਰ ਅਤੇ ਹੈਲਪਰ ਦੀ ਵਰਦੀ ਆਦਿ ਨਾਲ ਸਬੰਧਤ ਸਾਰੀਆਂ ਪ੍ਰਕਿਰਿਆਵਾਂ ਨੂੰ ਪੂਰਾ ਕਰਨ ਲਈ ਕਿਹਾ ਗਿਆ।

    RELATED ARTICLES

    Most Popular

    Recent Comments