ਪੰਜਾਬ ਸਰਕਾਰ ਵਲੋਂ ਮੈਰੀਟੋਰੀਅਰਸ ਸਕੂਲਾਂ ‘ਚ ਦਾਖਲੇ ਦੀ ਤਰੀਖ ਬਾਰੇ ਕੀਤਾ ਗਿਆ ਬੇਹਦ ਖ਼ਾਸ ਐਲਾਨ

ਕੋਵਿਡ-19 ਨੂੰ ਧਿਆਨ ਚ ਰੱਖਦਿਆਂ ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲ਼ੇ ਲਈ ਰਜਿਸਟਰੇਸ਼ਨ ਦੀ ਆਖਰੀ ਤਾਰੀਖ਼ 14 ਅਗਸਤ 2021 ਤੱਕ ਵਧਾ ਦਿੱਤੀ ਹੈ। ਤਾਂ ਜੋ ਵਿਦਿਆਰਥੀ ਇਨ੍ਹਾਂ ਸਕੂਲਾਂ ਵਿਚ 11ਵੀਂ ਅਤੇ 12ਵੀਂ ਜਮਾਤ ਵਿਚ ਦਾਖ਼ਲਾ ਲੈਣ ਦਾ ਮੌਕਾ ਪ੍ਰਾਪਤ ਕਰ ਸਕਣ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਮੁਤਾਬਿਕ ਸੁਸਾਇਟੀ ਫਾਰ ਕੁਆਲਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਰਸ (ਹੋਣਹਾਰ) ਸਟੂਡੈਂਟਸ ਪੰਜਾਬ ਵੱਲੋਂ ਸੂਬੇ ਭਰ ਵਿਚ ਗ਼ਰੀਬ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ ਲਈ 10 ਮੈਰੀਟੋਰੀਅਰਸ ਸਕੂਲ ਚਲਾਏ ਜਾ ਰਹੇ ਹਨ। ਇਹ ਸਕੂਲ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਬਠਿੰਡਾ, ਫਿਰੋਜ਼ਪੁਰ, ਮੋਹਾਲੀ, ਗੁਰਦਾਸਪੁਰ ਅਤੇ ਤਲਵਾੜਾ ਵਿਖੇ ਮੌਜੂਦ ਹਨ।

ਦੱਸਣਯੋਗ ਹੈ ਕਿ ਤਲਵਾੜਾ ਸਕੂਲ ਵਿਖੇ 9ਵੀਂ ਤੋਂ 12ਵੀਂ ਤੱਕ ਪੜਾਈ ਹੁੰਦੀ ਹੈ ਜਦਕਿ ਬਾਕੀ ਸਕੂਲਾਂ ਵਿਚ 11ਵੀਂ ਅਤੇ 12ਵੀਂ ਦੀ ਪੜ੍ਹਾਈ ਹੁੰਦੀ ਹੈ। ਇਨ੍ਹਾਂ ਸਕੂਲਾਂ ਵਿਚ ਸਾਇੰਸ ਲੈਬ, ਰਿਹਾਇਸ਼ੀ ਸਟਾਫ ਕੁਆਰਟਰਾਂ, ਕੁੜੀਆਂ ਤੇ ਮੁੰਡਿਆਂ ਦੇ ਵੱਖਰੇ ਹੋਸਟਲ ਅਤੇ ਖੁੱਲ੍ਹੇ ਖੇਡ ਮੈਦਾਨਾਂ ਦੀਆਂ ਸਹੂਲਤਾਂ ਹਨ।ਇਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ਭਵਿੱਖ ਲਈ ਉਨ੍ਹਾਂ ਨੂੰ ਤਿਆਰ ਕਰਨਾ ਹੈ।


ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀ ਅਤੇ ਰਹਿਣ-ਸਹਿਣ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਮੁਕਾਬਲੇ ਵਾਲੇ ਇਮਤਿਹਾਨਾਂ ਲਈ ਫੀਸ ਵੀ ਸੁਸਾਇਟੀ ਵਲੋਂ ਅਦਾ ਕੀਤੀ ਜਾਂਦੀ ਹੈ । ਸਕੂਲਾਂ ਵਿਚ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਾਉਣ ਲਈ ਪੂਰੇ ਕੈਂਪਸ ਵਿਚ ਢੁਕਵੀਂ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਨਿਯਮਿਤ ਪੜ੍ਹਾਈ ਤੋਂ ਇਲਾਵਾ ਇਨ੍ਹਾਂ ਸਕੂਲਾਂ ਵਿਚ ਜੇ.ਈ.ਈ., ਐਨ.ਈ.ਈ.ਟੀ., ਜੀ.ਐਲ.ਏ.ਟੀ.ਆਰ. ਆਦਿ ਦੇ ਮੁਕਾਬਲੇ ਵਾਲੇ ਇਮਤਿਹਾਨਾਂ ਲਈ ਵਿਦਿਆਰਥੀਆਂ ਨੂੰ ਤਿਆਰੀ ਵੀ ਕਰਵਾਈ ਜਾਂਦੀ ਹੈ। ਹੁਣ ਇਨ੍ਹਾਂ ਸਕੂਲਾਂ ਵਿਚ ਐਨ.ਡੀ.ਏ. ‘ਚ ਜਾਣ ਵਾਲੇ ਖਾਹਸ਼ਮੰਦ ਵਿਦਿਆਰਥੀਆਂ ਨੂੰ ਸਿਖਲਾਈ ਵੀ ਦਿੱਤੀ ਜਾਂਦੀ ਹੈ। ਜਿਸ ਨਾਲ ਵਿਦਿਆਰਥੀ ਆਪਣਾ ਭਵਿੱਖ ਬਣਾ ਸਕਦੇ ਹਨ।

MUST READ