ਪੰਜਾਬ ਦੇ 5 ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਚੋਣਾਂ ਨਾ ਕਰਵਾਉਣ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਹੈ। ਸਰਕਾਰ ਨੇ ਕਿਹਾ ਹੈ ਕਿ ਵਾਰਡਬੰਦੀ ਨਾਲ ਸਬੰਧਤ ਮਾਮਲਾ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ, ਜਿਸ ਦੀ ਸੁਣਵਾਈ 30 ਜਨਵਰੀ ਨੂੰ ਹੋਣੀ ਹੈ। ਇਸ ਕਾਰਨ ਸਰਕਾਰ ਨੇ ਮਾਮਲੇ ਦੀ ਸੁਣਵਾਈ ਲਈ ਹਾਈ ਕੋਰਟ ਤੋਂ ਸਮਾਂ ਮੰਗਿਆ ਹੈ। ਇਸ ਸਬੰਧੀ ਹਾਈਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 5 ਫਰਵਰੀ ਨੂੰ ਤੈਅ ਕੀਤੀ ਹੈ ਅਤੇ ਇਸ ਵਿੱਚ ਚੋਣ ਪ੍ਰੋਗਰਾਮ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਨਿਗਮ ਚੋਣਾਂ ‘ਚ ਦੇਰੀ ਦੇ ਮਾਮਲੇ ‘ਚ ਪੰਜਾਬ ਸਰਕਾਰ ਨੇ ਹਾਈਕੋਰਟ ਤੋਂ ਕੀਤੀ ਇਹ ਮੰਗ
RELATED ARTICLES